ਮੱਤੀ 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
ਮੱਤੀ 3:7
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
ਮੱਤੀ 11:14
ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
ਮੱਤੀ 12:32
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
ਮੱਤੀ 16:27
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
ਮੱਤੀ 17:12
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।”
ਮੱਤੀ 17:22
ਯਿਸੂ ਦਾ ਆਪਣੀ ਮੌਤ ਬਾਰੇ ਐਲਾਨ ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
ਮੱਤੀ 20:22
ਯਿਸੂ ਨੇ ਉਸ ਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸੱਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸੱਕਦੇ ਹਾਂ!”
ਮੱਤੀ 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
ਮਰਕੁਸ 10:32
ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।
Occurences : 110
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்