ਗਲਾਤੀਆਂ 3:19
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
ਗਲਾਤੀਆਂ 3:20
ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।
੧ ਤਿਮੋਥਿਉਸ 2:5
ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
ਇਬਰਾਨੀਆਂ 8:6
ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
ਇਬਰਾਨੀਆਂ 9:15
ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
ਇਬਰਾਨੀਆਂ 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்