ਰਸੂਲਾਂ ਦੇ ਕਰਤੱਬ 27:29
ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।
ਰੋਮੀਆਂ 11:21
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
੧ ਕੁਰਿੰਥੀਆਂ 8:9
ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ।
੧ ਕੁਰਿੰਥੀਆਂ 9:27
ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।
੨ ਕੁਰਿੰਥੀਆਂ 2:7
ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ।
੨ ਕੁਰਿੰਥੀਆਂ 9:4
ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
੨ ਕੁਰਿੰਥੀਆਂ 11:3
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
੨ ਕੁਰਿੰਥੀਆਂ 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
੨ ਕੁਰਿੰਥੀਆਂ 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
ਗਲਾਤੀਆਂ 2:2
ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்