ਮੱਤੀ 22:35
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,
ਲੋਕਾ 7:30
ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।)
ਲੋਕਾ 10:25
ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
ਲੋਕਾ 11:45
ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।”
ਲੋਕਾ 11:46
ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸ ਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸ ਨੂੰ ਇੱਕ ਉਂਗਲ ਨਾਲ ਵੀ ਨਹੀਂ ਛੂੰਹਦੇ।
ਲੋਕਾ 11:52
“ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”
ਲੋਕਾ 14:3
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
ਤੀਤੁਸ 3:9
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।
ਤੀਤੁਸ 3:13
ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்