ਰੋਮੀਆਂ 3:21
ਪਰਮੇਸ਼ੁਰ ਲੋਕਾਂ ਨੂੰ ਧਰਮੀ ਕਿਵੇਂ ਬਣਾਉਂਦਾ ਹੈ ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
ਰੋਮੀਆਂ 6:22
ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।
ਰੋਮੀਆਂ 7:6
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
ਰੋਮੀਆਂ 7:17
ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
ਰੋਮੀਆਂ 15:23
ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।
ਰੋਮੀਆਂ 15:25
ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮੱਦਦ ਲਈ ਜਾ ਰਿਹਾ ਹਾਂ।
੧ ਕੁਰਿੰਥੀਆਂ 5:11
ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
੧ ਕੁਰਿੰਥੀਆਂ 12:18
ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ।
੧ ਕੁਰਿੰਥੀਆਂ 13:13
ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।
੧ ਕੁਰਿੰਥੀਆਂ 14:6
ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।
Occurences : 21
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்