ਮੱਤੀ 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
ਲੋਕਾ 6:39
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
ਯੂਹੰਨਾ 16:13
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
ਰਸੂਲਾਂ ਦੇ ਕਰਤੱਬ 8:31
ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।
ਪਰਕਾਸ਼ ਦੀ ਪੋਥੀ 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்