ਰਸੂਲਾਂ ਦੇ ਕਰਤੱਬ 5:1
ਹਨਾਨਿਯਾ ਅਤੇ ਸਫ਼ੀਰਾ ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।
ਰਸੂਲਾਂ ਦੇ ਕਰਤੱਬ 5:3
ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?
ਰਸੂਲਾਂ ਦੇ ਕਰਤੱਬ 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।
ਰਸੂਲਾਂ ਦੇ ਕਰਤੱਬ 9:10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
ਰਸੂਲਾਂ ਦੇ ਕਰਤੱਬ 9:10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
ਰਸੂਲਾਂ ਦੇ ਕਰਤੱਬ 9:12
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
ਰਸੂਲਾਂ ਦੇ ਕਰਤੱਬ 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਰਸੂਲਾਂ ਦੇ ਕਰਤੱਬ 9:17
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
ਰਸੂਲਾਂ ਦੇ ਕਰਤੱਬ 22:12
“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
ਰਸੂਲਾਂ ਦੇ ਕਰਤੱਬ 23:2
ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்