੨ ਕੁਰਿੰਥੀਆਂ 9:13
ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
੧ ਤਿਮੋਥਿਉਸ 6:12
ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
੧ ਤਿਮੋਥਿਉਸ 6:13
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
ਇਬਰਾਨੀਆਂ 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
ਇਬਰਾਨੀਆਂ 4:14
ਯਿਸੂ ਸਾਡੀ ਪਰਮੇਸ਼ੁਰ ਦੇ ਸਨਮੁੱਖ ਆਉਣ ਵਿੱਚ ਸਹਾਇਤਾ ਕਰਦਾ ਹੈ ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ।
ਇਬਰਾਨੀਆਂ 10:23
ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்