ਲੋਕਾ 22:22
ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸ ਨੂੰ ਧੋਖਾ ਦੇਵੇਗਾ।”
ਰਸੂਲਾਂ ਦੇ ਕਰਤੱਬ 2:23
ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
ਰਸੂਲਾਂ ਦੇ ਕਰਤੱਬ 10:42
“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
ਰਸੂਲਾਂ ਦੇ ਕਰਤੱਬ 11:29
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
ਰਸੂਲਾਂ ਦੇ ਕਰਤੱਬ 17:26
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 17:31
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
ਇਬਰਾਨੀਆਂ 4:7
ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ: “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।”
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்