ਮੱਤੀ 3:3
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”
ਮੱਤੀ 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
ਮੱਤੀ 4:3
ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
ਮੱਤੀ 5:19
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
ਮੱਤੀ 7:12
ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
ਮੱਤੀ 8:27
ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”
ਮੱਤੀ 9:3
ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
ਮੱਤੀ 9:26
ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।
ਮੱਤੀ 10:22
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
ਮੱਤੀ 10:23
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
Occurences : 484
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்