ਮੱਤੀ 26:69
ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
ਮਰਕੁਸ 14:66
ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
ਮਰਕੁਸ 14:69
ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”
ਲੋਕਾ 12:45
“ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?
ਲੋਕਾ 22:56
ਇੱਕ ਨੋਕਰਾਣੀ ਨੇ ਪਤਰਸ ਨੂੰ ਉੱਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸ ਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”
ਯੂਹੰਨਾ 18:17
ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
ਰਸੂਲਾਂ ਦੇ ਕਰਤੱਬ 12:13
ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
ਰਸੂਲਾਂ ਦੇ ਕਰਤੱਬ 16:16
ਪੌਲੁਸ ਅਤੇ ਸੀਲਾਸ ਕੈਦ ਵਿੱਚ ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿੱਖ ਬਾਰੇ ਦੱਸ ਸੱਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ।
ਗਲਾਤੀਆਂ 4:22
ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ।
ਗਲਾਤੀਆਂ 4:23
ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਮਿਆਂ ਸੀ। ਪਰ ਆਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਇਦੇ ਕਾਰਣ ਜਨਮਿਆ ਸੀ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்