No lexicon data found for Strong's number: 3841

੨ ਕੁਰਿੰਥੀਆਂ 6:18
“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।”

ਪਰਕਾਸ਼ ਦੀ ਪੋਥੀ 1:8
ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”

ਪਰਕਾਸ਼ ਦੀ ਪੋਥੀ 4:8
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”

ਪਰਕਾਸ਼ ਦੀ ਪੋਥੀ 11:17
ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।

ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।

ਪਰਕਾਸ਼ ਦੀ ਪੋਥੀ 16:7
ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, “ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।”

ਪਰਕਾਸ਼ ਦੀ ਪੋਥੀ 16:14
ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ।

ਪਰਕਾਸ਼ ਦੀ ਪੋਥੀ 19:6
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।

ਪਰਕਾਸ਼ ਦੀ ਪੋਥੀ 19:15
ਘੋੜ ਸਵਾਰ ਦੇ ਮੁੱਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬ ਸ਼ਕਤੀ ਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ।

ਪਰਕਾਸ਼ ਦੀ ਪੋਥੀ 21:22
ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்