ਇਬਰਾਨੀਆਂ 8:2
ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
ਇਬਰਾਨੀਆਂ 9:1
ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
ਇਬਰਾਨੀਆਂ 9:2
ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ।
ਇਬਰਾਨੀਆਂ 9:3
ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
ਇਬਰਾਨੀਆਂ 9:3
ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
ਇਬਰਾਨੀਆਂ 9:8
ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
ਇਬਰਾਨੀਆਂ 9:12
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
ਇਬਰਾਨੀਆਂ 9:24
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
ਇਬਰਾਨੀਆਂ 9:25
ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।
ਇਬਰਾਨੀਆਂ 10:19
ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்