No lexicon data found for Strong's number: 3973

ਲੋਕਾ 5:4
ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”

ਲੋਕਾ 8:24
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।” ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।

ਲੋਕਾ 11:1
ਯਿਸੂ ਪ੍ਰਾਰਥਨਾ ਬਾਰੇ ਉਪਦੇਸ਼ ਦਿੰਦਾ ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”

ਰਸੂਲਾਂ ਦੇ ਕਰਤੱਬ 5:42
ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।

ਰਸੂਲਾਂ ਦੇ ਕਰਤੱਬ 6:13
ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।

ਰਸੂਲਾਂ ਦੇ ਕਰਤੱਬ 13:10
ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।

ਰਸੂਲਾਂ ਦੇ ਕਰਤੱਬ 20:1
ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।

ਰਸੂਲਾਂ ਦੇ ਕਰਤੱਬ 20:31
ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।

ਰਸੂਲਾਂ ਦੇ ਕਰਤੱਬ 21:32
ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।

੧ ਕੁਰਿੰਥੀਆਂ 13:8
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்