ਮੱਤੀ 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
ਮੱਤੀ 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
ਮੱਤੀ 3:11
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਮੱਤੀ 4:5
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,
ਮੱਤੀ 7:6
“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
ਮੱਤੀ 12:32
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
ਮੱਤੀ 24:15
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)
ਮੱਤੀ 25:31
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
ਮੱਤੀ 27:52
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।
ਮੱਤੀ 27:53
ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।
Occurences : 229
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்