ਮੱਤੀ 4:23
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
ਮੱਤੀ 9:35
ਯਿਸੂ ਨੇ ਲੋਕਾਂ ਲਈ ਤਰਸ ਮਹਿਸੂਸ ਕੀਤਾ ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
ਮੱਤੀ 23:15
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਵੀ ਦੁੱਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
ਮਰਕੁਸ 6:6
ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।
ਰਸੂਲਾਂ ਦੇ ਕਰਤੱਬ 13:11
ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।
੧ ਕੁਰਿੰਥੀਆਂ 9:5
ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்