ਮਰਕੁਸ 5:29
ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
ਯੂਹੰਨਾ 4:6
ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
ਯੂਹੰਨਾ 4:6
ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
ਯੂਹੰਨਾ 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
ਯਾਕੂਬ 3:11
ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
ਯਾਕੂਬ 3:12
ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
੨ ਪਤਰਸ 2:17
ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
ਪਰਕਾਸ਼ ਦੀ ਪੋਥੀ 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
ਪਰਕਾਸ਼ ਦੀ ਪੋਥੀ 8:10
ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।
ਪਰਕਾਸ਼ ਦੀ ਪੋਥੀ 14:7
ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்