No lexicon data found for Strong's number: 4098

ਮੱਤੀ 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।

ਮੱਤੀ 4:9
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

ਮੱਤੀ 7:25
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।

ਮੱਤੀ 7:27
ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”

ਮੱਤੀ 10:29
ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।

ਮੱਤੀ 13:4
ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।

ਮੱਤੀ 13:5
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।

ਮੱਤੀ 13:7
ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।

ਮੱਤੀ 13:8
ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।

ਮੱਤੀ 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”

Occurences : 90

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்