ਮੱਤੀ 9:16
“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।
ਮਰਕੁਸ 2:21
“ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।
ਮਰਕੁਸ 8:20
“ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”
ਯੂਹੰਨਾ 1:16
ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।
ਰੋਮੀਆਂ 11:12
ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵੱਧੇਰੇ ਅਸੀਸਾਂ ਹੋਣਗੀਆਂ।
ਰੋਮੀਆਂ 11:25
ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
ਰੋਮੀਆਂ 13:10
ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।
ਰੋਮੀਆਂ 15:29
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈ ਕੇ ਆਵਾਂਗਾ।
੧ ਕੁਰਿੰਥੀਆਂ 10:26
ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
੧ ਕੁਰਿੰਥੀਆਂ 10:28
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்