ਮੱਤੀ 4:6
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”
ਮੱਤੀ 5:35
ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
ਮੱਤੀ 7:6
“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
ਮੱਤੀ 10:14
ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
ਮੱਤੀ 15:30
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
ਮੱਤੀ 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
ਮੱਤੀ 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
ਮੱਤੀ 18:29
“ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।’
ਮੱਤੀ 22:13
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
ਮੱਤੀ 22:44
‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’
Occurences : 93
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்