ਮੱਤੀ 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
ਮੱਤੀ 9:36
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
ਮੱਤੀ 10:6
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
ਮੱਤੀ 10:16
ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
ਮੱਤੀ 12:11
ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?
ਮੱਤੀ 12:12
ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
ਮੱਤੀ 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
ਮੱਤੀ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
ਮੱਤੀ 25:32
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
ਮੱਤੀ 25:33
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
Occurences : 41
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்