No lexicon data found for Strong's number: 4355

ਮੱਤੀ 16:22
ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”

ਮਰਕੁਸ 8:32
ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ।

ਰਸੂਲਾਂ ਦੇ ਕਰਤੱਬ 17:5
ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ।

ਰਸੂਲਾਂ ਦੇ ਕਰਤੱਬ 18:26
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।

ਰਸੂਲਾਂ ਦੇ ਕਰਤੱਬ 27:33
ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।

ਰਸੂਲਾਂ ਦੇ ਕਰਤੱਬ 27:34
ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”

ਰਸੂਲਾਂ ਦੇ ਕਰਤੱਬ 27:36
ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।

ਰਸੂਲਾਂ ਦੇ ਕਰਤੱਬ 28:2
ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।

ਰੋਮੀਆਂ 14:1
ਦੂਜੇ ਲੋਕਾਂ ਦੀ ਨਿੰਦਿਆ ਨਾ ਕਰੋ ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ।

ਰੋਮੀਆਂ 14:3
ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।

Occurences : 14

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்