No lexicon data found for Strong's number: 4404

ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।

ਮੱਤੀ 20:1
ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।

ਮਰਕੁਸ 1:35
ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।

ਮਰਕੁਸ 11:20
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।

ਮਰਕੁਸ 13:35
ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ।

ਮਰਕੁਸ 15:1
ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।

ਮਰਕੁਸ 16:2
ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।

ਮਰਕੁਸ 16:9
ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।

ਯੂਹੰਨਾ 20:1
ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ।

ਰਸੂਲਾਂ ਦੇ ਕਰਤੱਬ 28:23
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்