ਮੱਤੀ 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਮੱਤੀ 5:11
“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
ਮੱਤੀ 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
ਮੱਤੀ 18:16
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।
ਮੱਤੀ 26:75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।
ਮੱਤੀ 27:14
ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।
ਮਰਕੁਸ 9:32
ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸੱਕੇ ਪਰ ਉਹ ਉਸਤੋਂ ਇਸਦਾ ਮਤਲਬ ਪੁੱਛਣ ਤੋਂ ਵੀ ਡਰਦੇ ਰਹੇ।
ਮਰਕੁਸ 14:72
ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।
ਲੋਕਾ 1:37
ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।”
ਲੋਕਾ 1:38
ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।
Occurences : 70
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்