ਮੱਤੀ 3:10
ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
ਮੱਤੀ 13:6
ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।
ਮੱਤੀ 13:21
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
ਮਰਕੁਸ 4:6
ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।
ਮਰਕੁਸ 4:17
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
ਮਰਕੁਸ 11:20
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।
ਲੋਕਾ 3:9
ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।”
ਲੋਕਾ 8:13
ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
ਰੋਮੀਆਂ 11:16
ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
ਰੋਮੀਆਂ 11:17
ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்