ਰਸੂਲਾਂ ਦੇ ਕਰਤੱਬ 27:29
ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।
ਰਸੂਲਾਂ ਦੇ ਕਰਤੱਬ 27:30
ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।
ਰਸੂਲਾਂ ਦੇ ਕਰਤੱਬ 27:40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
ਇਬਰਾਨੀਆਂ 6:19
ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்