ਲੋਕਾ 9:36
ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉੱਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।
ਲੋਕਾ 20:26
ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।
ਰਸੂਲਾਂ ਦੇ ਕਰਤੱਬ 12:17
ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।
ਰਸੂਲਾਂ ਦੇ ਕਰਤੱਬ 15:12
ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
ਰਸੂਲਾਂ ਦੇ ਕਰਤੱਬ 15:13
ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ।
ਰੋਮੀਆਂ 16:25
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
੧ ਕੁਰਿੰਥੀਆਂ 14:28
ਪਰ ਜੇ ਉੱਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
੧ ਕੁਰਿੰਥੀਆਂ 14:30
ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
੧ ਕੁਰਿੰਥੀਆਂ 14:34
ਔਰਤਾਂ ਨੂੰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਾਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்