ਰਸੂਲਾਂ ਦੇ ਕਰਤੱਬ 7:30
“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।
ਰਸੂਲਾਂ ਦੇ ਕਰਤੱਬ 7:38
ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
ਗਲਾਤੀਆਂ 4:24
ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
ਗਲਾਤੀਆਂ 4:25
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்