ਮੱਤੀ 20:31
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
ਮੱਤੀ 26:63
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
ਮਰਕੁਸ 3:4
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
ਮਰਕੁਸ 4:39
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
ਮਰਕੁਸ 9:34
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
ਮਰਕੁਸ 10:48
ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
ਮਰਕੁਸ 14:61
ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”
ਲੋਕਾ 1:20
ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”
ਲੋਕਾ 18:39
ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
ਲੋਕਾ 19:40
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்