ਮੱਤੀ 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
ਮਰਕੁਸ 13:24
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
ਲੋਕਾ 23:45
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
ਰੋਮੀਆਂ 1:21
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
ਰੋਮੀਆਂ 11:10
ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।”
ਅਫ਼ਸੀਆਂ 4:18
ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
ਪਰਕਾਸ਼ ਦੀ ਪੋਥੀ 8:12
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
ਪਰਕਾਸ਼ ਦੀ ਪੋਥੀ 9:2
ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்