ਮੱਤੀ 9:36
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
ਮੱਤੀ 14:14
ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
ਮੱਤੀ 15:32
ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
ਮੱਤੀ 18:27
ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ।
ਮੱਤੀ 20:34
ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
ਮਰਕੁਸ 1:41
ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
ਮਰਕੁਸ 6:34
ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
ਮਰਕੁਸ 8:2
“ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।
ਮਰਕੁਸ 9:22
ਭਰਿਸ਼ਟ ਆਤਮਾ ਉਸ ਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸੱਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
ਲੋਕਾ 7:13
ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்