ਗਲਾਤੀਆਂ 2:10
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
ਅਫ਼ਸੀਆਂ 4:3
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
੧ ਥੱਸਲੁਨੀਕੀਆਂ 2:17
ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।
੨ ਤਿਮੋਥਿਉਸ 2:15
ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
੨ ਤਿਮੋਥਿਉਸ 4:9
ਨਿਜ਼ੀ ਸੰਦੇਸ਼ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।
੨ ਤਿਮੋਥਿਉਸ 4:21
ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
ਤੀਤੁਸ 3:12
ਯਾਦ ਕਰਨ ਲਈ ਕੁਝ ਗੱਲਾਂ ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
ਇਬਰਾਨੀਆਂ 4:11
ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
੨ ਪਤਰਸ 1:10
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।
੨ ਪਤਰਸ 1:15
ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்