ਮਰਕੁਸ 15:7
ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
ਲੋਕਾ 23:19
(ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)
ਲੋਕਾ 23:25
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।
ਰਸੂਲਾਂ ਦੇ ਕਰਤੱਬ 15:2
ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
ਰਸੂਲਾਂ ਦੇ ਕਰਤੱਬ 19:40
ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸੱਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”
ਰਸੂਲਾਂ ਦੇ ਕਰਤੱਬ 23:7
ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
ਰਸੂਲਾਂ ਦੇ ਕਰਤੱਬ 23:10
ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
ਰਸੂਲਾਂ ਦੇ ਕਰਤੱਬ 24:5
ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।
ਇਬਰਾਨੀਆਂ 9:8
ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்