ਮੱਤੀ 20:19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”
ਮੱਤੀ 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
ਮੱਤੀ 26:2
“ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”
ਮੱਤੀ 27:22
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।”
ਮੱਤੀ 27:23
ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
ਮੱਤੀ 27:26
ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।
ਮੱਤੀ 27:31
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।
ਮੱਤੀ 27:35
ਤਾਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ ਅਤੇ ਉਸ ਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿੱਚਕਾਰ ਉਸ ਦੇ ਕੱਪੜੇ ਵੰਡ ਲਏ।
ਮੱਤੀ 27:38
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
ਮੱਤੀ 28:5
ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।
Occurences : 46
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்