ਗਲਾਤੀਆਂ 4:3
ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।
ਗਲਾਤੀਆਂ 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
ਕੁਲੁੱਸੀਆਂ 2:8
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
ਕੁਲੁੱਸੀਆਂ 2:20
ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
ਇਬਰਾਨੀਆਂ 5:12
ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
੨ ਪਤਰਸ 3:10
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।
੨ ਪਤਰਸ 3:12
ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்