ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
ਮੱਤੀ 21:20
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
ਮੱਤੀ 24:32
“ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।
ਮਰਕੁਸ 11:13
ਉਸ ਨੇ ਥੋੜੀ ਵਿਥ ਤੇ ਇੱਕ ਪੱਤਿਆਂ ਵਾਲਾ ਅੰਜੀਰ ਦਾ ਦ੍ਰੱਖਤ ਵੇਖਿਆ। ਉਹ ਦ੍ਰੱਖਤ ਦੇ ਕੋਲ ਗਿਆ, ਇਹ ਵੇਖਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸ ਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪੱਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ।
ਮਰਕੁਸ 11:20
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।
ਮਰਕੁਸ 11:21
ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
ਮਰਕੁਸ 13:28
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
ਲੋਕਾ 13:6
ਫ਼ਲਹੀਣ ਰੁੱਖ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்