ਯੂਹੰਨਾ 8:9
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।
ਰਸੂਲਾਂ ਦੇ ਕਰਤੱਬ 23:1
ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
ਰਸੂਲਾਂ ਦੇ ਕਰਤੱਬ 24:16
ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।
ਰੋਮੀਆਂ 2:15
ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
ਰੋਮੀਆਂ 9:1
ਪਰਮੇਸ਼ੁਰ ਅਤੇ ਯਹੂਦੀ ਲੋਕ ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।
ਰੋਮੀਆਂ 13:5
ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
੧ ਕੁਰਿੰਥੀਆਂ 8:7
ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
੧ ਕੁਰਿੰਥੀਆਂ 8:7
ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
੧ ਕੁਰਿੰਥੀਆਂ 8:10
ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ।
੧ ਕੁਰਿੰਥੀਆਂ 8:12
ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।
Occurences : 32
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்