ਮੱਤੀ 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
ਲੋਕਾ 4:38
ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।
ਲੋਕਾ 8:37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।
ਲੋਕਾ 8:45
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
ਲੋਕਾ 12:50
ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
ਲੋਕਾ 19:43
ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
ਲੋਕਾ 22:63
ਲੋਕ ਯਿਸੂ ਉੱਪਰ ਹੱਸੇ ਜਿਹੜੇ ਆਦਮੀ ਜੋ ਯਿਸੂ ਦੀ ਪਹਿਰੇਦਾਰੀ ਕਰ ਰਹੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਦਿੱਤੀ ਤਾਂ ਜੋ ਉਹ ਉਨ੍ਹਾਂ ਨੂੰ ਵੇਖ ਨਾ ਸੱਕੇ। ਫ਼ਿਰ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਅਗੰਮ ਵਾਕ ਕਰ ਤੈਨੂੰ ਕਿਹਨੇ ਮਾਰਿਆ ਹੈ?”
ਰਸੂਲਾਂ ਦੇ ਕਰਤੱਬ 7:57
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
ਰਸੂਲਾਂ ਦੇ ਕਰਤੱਬ 18:5
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
ਰਸੂਲਾਂ ਦੇ ਕਰਤੱਬ 28:8
ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்