ਮੱਤੀ 12:20
ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
ਮਰਕੁਸ 5:4
ਕਈ ਵਾਰ ਉਸ ਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਸੱਕਦਾ।
ਮਰਕੁਸ 14:3
ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।
ਲੋਕਾ 4:18
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
ਲੋਕਾ 9:39
ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ।
ਯੂਹੰਨਾ 19:36
ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
ਰੋਮੀਆਂ 16:20
ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
ਪਰਕਾਸ਼ ਦੀ ਪੋਥੀ 2:27
ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்