ਮੱਤੀ 9:16
“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।
ਮਰਕੁਸ 2:21
“ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।
ਯੂਹੰਨਾ 7:43
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
ਯੂਹੰਨਾ 9:16
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
ਯੂਹੰਨਾ 10:19
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
੧ ਕੁਰਿੰਥੀਆਂ 1:10
ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
੧ ਕੁਰਿੰਥੀਆਂ 11:18
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
੧ ਕੁਰਿੰਥੀਆਂ 12:25
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்