ਰਸੂਲਾਂ ਦੇ ਕਰਤੱਬ 20:19
ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
ਅਫ਼ਸੀਆਂ 4:2
ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।
ਫ਼ਿਲਿੱਪੀਆਂ 2:3
ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।
ਕੁਲੁੱਸੀਆਂ 2:18
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
ਕੁਲੁੱਸੀਆਂ 2:23
ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।
ਕੁਲੁੱਸੀਆਂ 3:12
ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்