ਮੱਤੀ 2:3
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
ਮੱਤੀ 14:26
ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
ਮਰਕੁਸ 6:50
ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
ਲੋਕਾ 1:12
ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।
ਲੋਕਾ 24:38
ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
ਯੂਹੰਨਾ 5:4
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।
ਯੂਹੰਨਾ 5:7
ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
ਯੂਹੰਨਾ 11:33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।
ਯੂਹੰਨਾ 12:27
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
ਯੂਹੰਨਾ 13:21
ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்