ਲੋਕਾ 14:21
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
ਲੋਕਾ 16:6
ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’
ਯੂਹੰਨਾ 11:31
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
੧ ਕੁਰਿੰਥੀਆਂ 4:19
ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ।
ਗਲਾਤੀਆਂ 1:6
ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।
ਫ਼ਿਲਿੱਪੀਆਂ 2:19
ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਦੀ ਖਬਰ ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
ਫ਼ਿਲਿੱਪੀਆਂ 2:24
ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
੨ ਥੱਸਲੁਨੀਕੀਆਂ 2:2
ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।
੧ ਤਿਮੋਥਿਉਸ 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
੨ ਤਿਮੋਥਿਉਸ 4:9
ਨਿਜ਼ੀ ਸੰਦੇਸ਼ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்