ਮੱਤੀ 27:6
ਪ੍ਰਧਾਨ ਜਾਜਕਾਂ ਨੇ ਉੱਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”
ਮੱਤੀ 27:9
ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।
ਯੂਹੰਨਾ 4:44
(ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
ਰਸੂਲਾਂ ਦੇ ਕਰਤੱਬ 4:34
ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ।
ਰਸੂਲਾਂ ਦੇ ਕਰਤੱਬ 5:2
ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।
ਰਸੂਲਾਂ ਦੇ ਕਰਤੱਬ 5:3
ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?
ਰਸੂਲਾਂ ਦੇ ਕਰਤੱਬ 7:16
ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
ਰਸੂਲਾਂ ਦੇ ਕਰਤੱਬ 19:19
ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁਲ ਸਨ।
ਰਸੂਲਾਂ ਦੇ ਕਰਤੱਬ 28:10
ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਪੌਲੁਸ ਰੋਮ ਨੂੰ ਗਿਆ ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।
ਰੋਮੀਆਂ 2:7
ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।
Occurences : 43
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்