No lexicon data found for Strong's number: 5100

ਮੱਤੀ 5:23
“ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।

ਮੱਤੀ 8:28
ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।

ਮੱਤੀ 9:3
ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”

ਮੱਤੀ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।

ਮੱਤੀ 12:19
ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।

ਮੱਤੀ 12:29
ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।

ਮੱਤੀ 12:38
ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”

ਮੱਤੀ 12:47
ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”

ਮੱਤੀ 16:24
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।

ਮੱਤੀ 16:28
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”

Occurences : 542

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்