ਮੱਤੀ 22:46
ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।
ਮਰਕੁਸ 12:34
ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇੜੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
ਮਰਕੁਸ 15:43
ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸਰੀਰ ਦੀ ਮੰਗ ਕੀਤੀ।
ਲੋਕਾ 20:40
ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।
ਯੂਹੰਨਾ 21:12
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।
ਰਸੂਲਾਂ ਦੇ ਕਰਤੱਬ 5:13
ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
ਰਸੂਲਾਂ ਦੇ ਕਰਤੱਬ 7:32
ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।
ਰੋਮੀਆਂ 5:7
ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।
ਰੋਮੀਆਂ 15:18
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
੧ ਕੁਰਿੰਥੀਆਂ 6:1
ਮਸੀਹੀਆਂ ਦੇ ਆਪਸੀ ਮਸਲਿਆਂ ਦੀ ਪਰੱਖ ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்