ਮੱਤੀ 19:11
ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।
ਮੱਤੀ 21:44
ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”
ਮੱਤੀ 27:32
ਯਿਸੂ ਦਾ ਸਲੀਬ ਤੇ ਮਾਰਿਆ ਜਾਣਾ ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
ਮਰਕੁਸ 7:29
ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
ਮਰਕੁਸ 14:58
“ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’”
ਮਰਕੁਸ 14:71
ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”
ਲੋਕਾ 9:13
ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
ਲੋਕਾ 9:26
ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
ਲੋਕਾ 12:5
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
ਲੋਕਾ 12:56
ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?
Occurences : 64
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்