ਮੱਤੀ 13:15
ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’
ਮੱਤੀ 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
ਮੱਤੀ 13:40
“ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।
ਮੱਤੀ 19:5
ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
ਮੱਤੀ 26:29
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”
ਮੱਤੀ 27:24
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
ਮਰਕੁਸ 4:19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
ਮਰਕੁਸ 10:7
‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।
ਲੋਕਾ 2:17
ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।
ਲੋਕਾ 9:45
ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।
Occurences : 77
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்