ਮੱਤੀ 8:9
ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
ਮੱਤੀ 12:32
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
ਮੱਤੀ 13:54
ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?
ਮੱਤੀ 13:56
ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”
ਮੱਤੀ 17:20
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
ਮੱਤੀ 20:14
ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
ਮਰਕੁਸ 6:2
ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?
ਮਰਕੁਸ 10:30
ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।
ਮਰਕੁਸ 11:23
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
Occurences : 89
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்