ਮੱਤੀ 13:8
ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।
ਮੱਤੀ 13:23
“ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
ਮੱਤੀ 26:15
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
ਮੱਤੀ 27:3
ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।
ਮੱਤੀ 27:9
ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।
ਮਰਕੁਸ 4:8
ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”
ਮਰਕੁਸ 4:20
“ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”
ਲੋਕਾ 3:23
ਯੂਸੁਫ਼ ਦਾ ਪਾਰਿਵਾਰਿਕ ਇਤਿਹਾਸ ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ।
ਯੂਹੰਨਾ 6:19
ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்